ਭਾਜਪਾ ਦੀਆਂ ਨੀਤੀਆ ਘਰ-ਘਰ ਪਹੁੰਚਾ ਕੇ 2027 ਦੀਆਂ ਚੋਣਾਂ ਲਈ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਕਰਾਂਗੇ ਮਜ਼ਬੂਤ-ਰਾਜਿੰਦਰ ਰਾਜੂ

-ਰਾਜਿੰਦਰ ਰਾਜੂ ਬਣੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸਕੱਤਰ

ਕਪੂਰਥਲਾ: ਭਾਰਤੀ ਜਨਤਾ ਪਾਰਟੀ(ਭਾਜਪਾ) ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਮਿਸ਼ਨ 2027 ਨੂੰ ਸਰ ਕਰਨ ਲਈ ਸ਼ੁਰੂਆਤ ਕਰ ਦਿੱਤੀ ਹੈ।ਭਾਜਪਾ ਨੂੰ ਜ਼ਿਲ੍ਹੇ ਵਿਚ ਬੂਥ ਅਤੇ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਵਲੋਂ ਜ਼ਿਲ੍ਹੇ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਮੇਹਨਤੀ ਤੇ ਨਿਸ਼ਠਾਵਾਨ ਵਰਕਰਾਂ ਦੀਆਂ ਕੀਤੀਆਂ ਜਾ ਰਹੀਆਂ ਲਗਾਤਾਰ  ਨਿਯੁਕਤੀਆਂ ਦੇ ਤਹਿਤ ਮੇਹਨਤੀ ਤੇ ਪਾਰਟੀ ਦੇ ਪ੍ਰਤਿ ਸਮਰਪਣ ਭਾਵਨਾ ਨਾਲ ਕੰਮ ਕਰਨ ਵਾਲੇ ਸਮਾਜ ਸੇਵੀ ਰਾਜਿੰਦਰ ਰਾਜੂ ਨੂੰ ਭਾਜਪਾ ਦਾ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ੇਰੀ ਤੋਂ ਬਾਅਦ ਭਾਜਪਾ ਨੇ ਜ਼ਮੀਨੀ ਪੱਧਰ ਤੇ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਕਾਰਵਾਈ ਆਰੰਭ ਕਰ ਦਿੱਤੀ ਹੈ।ਰਾਜਿੰਦਰ ਰਾਜੂ ਸਮਾਜ ਸੇਵਾ ਦੇ ਕੰਮਾਂ ਵਿਚ ਹਮੇਸ਼ਾ ਮੋਹਰੀ ਰਹਿੰਦੇ ਹਨ ਅਤੇ ਪਾਰਟੀ ਦੇ ਸੰਗਠਨਾਤਮਕ ਕੰਮਾਂ ਵਿੱਚ ਲੰਮੇ ਸਮੇਂ ਤੋਂ ਸਰਗਰਮ ਰਹੇ ਹਨ।ਉਹ ਸ਼ਹਿਰ ਦੇ ਵੱਖ-ਵੱਖ ਜਨਤਕ ਮੁੱਦਿਆਂ,ਵਿਰੋਧੀਆਂ ਦੀ ਕਾਰਗੁਜ਼ਾਰੀ ਤੇ ਵਿਕਾਸ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਪਾਰਟੀ ਦੀ ਆਵਾਜ਼ ਉਠਾਉਂਦੇ ਰਹੇ ਹਨ। ਚੇਤਨ ਸੂਰੀ ਨੇ ਕਿਹਾ ਕਿ ਰਾਜਿੰਦਰ ਰਾਜੂ ਦੀ ਨਿਯੁਕਤੀ ਨਾਲ ਕਪੂਰਥਲਾ ਜ਼ਿਲ੍ਹੇ ਵਿੱਚ ਭਾਜਪਾ ਦੇ ਸੰਗਠਨ ਨੂੰ ਨਵੀਂ ਤਾਕਤ ਮਿਲੇਗੀ ਅਤੇ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।ਚੇਤਨ ਸੂਰੀ ਨੇ ਕਿਹਾ ਕਿ ਰਾਜਿੰਦਰ ਰਾਜੂ ਆਪਣੇ ਤਜ਼ਰਬੇ ਅਤੇ ਮਿਹਨਤ ਨਾਲ ਜਥੇਬੰਦੀ ਨੂੰ ਮਜ਼ਬੂਤ ਕਰਨਗੇ ਅਤੇ ਪਾਰਟੀ ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।ਰਾਜਿੰਦਰ ਰਾਜੂ ਦੀ ਨਿਯੁਕਤੀ ਤੋਂ ਬਾਅਦ ਭਾਜਪਾ ਵਰਕਰਾਂ ਵਿੱਚ ਖੁਸ਼ੀ ਦਾ ਮਾਹੌਲ ਹੈ।ਪਾਰਟੀ ਦੇ ਸੀਨੀਅਰ ਆਗੂਆਂ ਤੇ ਸਮਰਥਕਾਂ ਨੇ ਰਾਜਿੰਦਰ ਰਾਜੂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹਾ  ਇਕਾਈ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ।

ਆਪਣੀ ਨਿਯੁਕਤੀ ਤੇ ਰਾਜਿੰਦਰ ਰਾਜੂ ਨੇ ਕਿਹਾ ਕਿ ਉਹ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ,ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਧੰਨਵਾਦੀ ਹਨ।ਜਿੰਨ੍ਹਾਂ ਨੇ ਉਨ੍ਹਾਂ ਨੂੰ ਜ਼ਿਲ੍ਹਾ ਸਕੱਤਰ   ਬਣਾ ਕੇ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਆਪਣੀ ਨਵੀਂ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ,ਤਨਦੇਹੀ ਤੇ ਸਖ਼ਤ ਮਿਹਨਤ ਨਾਲ ਨੇਪਰ੍ਹੇ ਚਾੜ੍ਹਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।ਉਨ੍ਹਾਂਨੇ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਜਿੱਥੇ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾ ਵਿੱਚ ਭਾਜਪਾ ਉਮੀਦਵਾਰਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਜਾਵੇਗੀ,ਉੱਥੇ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਪ੍ਰਚਾਰ ਕਰਕੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਪ੍ਰਚਾਰ ਕੀਤਾ ਜਾਵੇਗਾ।

Leave a Reply

Your email address will not be published. Required fields are marked *