ਦੀ ਧਾਲੀਵਾਲ ਬੇਟ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ

ਕਪੂਰਥਲਾ, 5 ਅਕਤੂਬਰ 2026: ਦੀ ਧਾਲੀਵਾਲ ਬੇਟ ਸਹਿਕਾਰੀ ਸਭਾ ਵਿਖੇ ਅੱਜ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਿੱਟੀ ਦੀ ਸਿਹਤ ਅਤੇ ਮਨੁੱਖੀ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਕੋਆਪਰੇਟਿਵ ਇੰਸਪੈਕਟਰ ਸ਼੍ਰੀ ਅਤਿੰਦਰ ਪਾਲ ਸਿੰਘ, ਸ਼੍ਰੀ ਅਮਨਪ੍ਰੀਤ ਸਿੰਘ, ਇੰਸਪੈਕਟਰ ਸ਼੍ਰੀ ਸ਼ਿਵਮ ਦੂਬੇ ਅਤੇ ਇੰਸਪੈਕਟਰ ਸ੍ਰੀ ਕਾਰਤਿਕ ਮਿਨਹਾਸ, ਪ੍ਰਧਾਨ ਸ੍ਰੀ ਭੁਪਿੰਦਰ ਸਿੰਘ, ਮੀਤ ਪ੍ਰਧਾਨ ਸ੍ਰੀ ਰਛਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਸ੍ਰੀ ਜੀਤ ਸਿੰਘ, ਡੀਸੀਯੂ ਮੈਨੇਜਰ ਸ੍ਰੀ ਬਿਕਰਮਜੀਤ ਸਿੰਘ ਅਤੇ ਸਕੱਤਰ ਸ੍ਰੀ ਸੰਦੀਪ ਹਾਜ਼ਰ ਰਹੇ। ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਉਪਲਬਧ ਵਿਗਿਆਨਕ ਤਰੀਕਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਸਹਿਕਾਰੀ ਸਭਾ ਵੱਲੋਂ ਉਪਲਬਧ ਕਰਵਾਈ ਜਾ ਰਹੀ ਖੇਤੀਬਾੜੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ।

Leave a Reply

Your email address will not be published. Required fields are marked *