ਵਾਰਡਾਂ ’ਚ ਬਿਨਾਂ ਭੇਦਭਾਵ ਹੋਵੇਗਾ ਵਿਕਾਸ: ਐਡਵੋਕੇਟ ਕਰਮਬੀਰ ਸਿੰਘ ਚੰਦੀ

ਕਪੂਰਥਲਾ: ਆਮ ਆਦਮੀ ਪਾਰਟੀ ਦੇ ਕਪੂਰਥਲਾ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਕਪੂਰਥਲਾ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲੀ ਤਰਜੀਹ ਹੈ।

ਉਹ ਇਹ ਗੱਲ ਕਪੂਰਥਲਾ ਦੇ ਵਾਰਡ ਨੰਬਰ 39 ਵਿੱਚ ਇੱਕ ਗਲੀ ਦੇ ਨਿਰਮਾਣ ਕਾਰਜ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰ ਰਹੇ ਸਨ। ਖ਼ਾਸ ਗੱਲ ਇਹ ਰਹੀ ਕਿ ਗਲੀ ਦੇ ਨਿਰਮਾਣ ਕਾਰਜ ਦਾ ਉਦਘਾਟਨ ਮੁਹੱਲੇ ਦੀ ਇੱਕ ਬਜ਼ੁਰਗ ਮਹਿਲਾ ਕੋਲੋਂ ਕਰਵਾਇਆ ਗਿਆ।

ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਦੇ ਮਾਮਲੇ ਵਿੱਚ ਕਿਸੇ ਵੀ ਇਲਾਕੇ ਜਾਂ ਵਾਰਡ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵਾਰਡਾਂ ਵਿੱਚ ਵੀ ਨਿਰਮਾਣ ਕਿਰਜ ਸ਼ੂਰੁ ਕਰਵਾਏ।

ਇਸ ਮੌਕੇ ਸੀਨੀਅਰ ਐਮਸੀ ਨਰਿੰਦਰ ਮਨਸੂ, ਐਮਸੀ ਅਨਿਲ ਸ਼ੁਕਲਾ, ਐਮਸੀ ਸਮੀਰ ਸ਼ਰਮਾ, ਸਾਬਕਾ ਐਮਸੀ ਕਰਨ ਮਹਾਜਨ, ‘ਆਪ’ ਆਗੂ ਕਨਵ ਪਾਸੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ। ਇਸ ਦੌਰਾਨ ਮੁਹੱਲਾ ਵਾਸੀਆਂ ਨੇ ਵਿਕਾਸ ਕਾਰਜ ਸ਼ੁਰੂ ਕਰਵਾਉਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

Leave a Reply

Your email address will not be published. Required fields are marked *