ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸ਼ਾਲੀਮਾਰ ਬਾਗ ਵਿੱਚ ਸਫ਼ਾਈ ਅਭਿਆਨ ਚਲਾਇਆ ਅਤੇ ਪੌਦੇ ਲਗਾਏ

ਕਪੂਰਥਲਾ: ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸਵੱਛਤਾ ਅਭਿਆਨ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਬੀਤੇ ਐਤਵਾਰ, 11 ਅਕਤੂਬਰ 2026 ਨੂੰ ਸ਼ਾਲੀਮਾਰ ਬਾਗ, ਕਪੂਰਥਲਾ ਵਿਖੇ ਸੇਵਾ ਕੇਂਦਰ ਦੇ ਨਜ਼ਦੀਕ ਸਫ਼ਾਈ ਅਭਿਆਨ ਚਲਾਇਆ ਗਿਆ।

ਇਸ ਮੌਕੇ ਸੰਤ ਨਿਰੰਕਾਰੀ ਮੰਡਲ ਜ਼ੋਨ ਕਪੂਰਥਲਾ ਦੇ ਸੇਵਾਦਾਰਾਂ ਅਤੇ ਸ਼ਰਧਾਲੂਆਂ ਨੇ ਸਵੇਰੇ 6 ਵਜੇ ਤੋਂ 8 ਵਜੇ ਤੱਕ ਸਫ਼ਾਈ ਅਭਿਆਨ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਉਪਰੰਤ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਕੁਦਰਤ ਦੀ ਸੰਭਾਲ ਦਾ ਸੰਦੇਸ਼ ਦਿੰਦਿਆਂ ਪੌਦੇ ਵੀ ਲਗਾਏ ਗਏ।

ਇਸ ਉਪਰਾਲੇ ਰਾਹੀਂ ਮਿਸ਼ਨ ਵੱਲੋਂ ਸਮਾਜ ਨੂੰ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਗਿਆ।

Leave a Reply

Your email address will not be published. Required fields are marked *