

-ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਅਨੂਪ ਕੱਲ੍ਹਣ, ਉਦਯੋਗਪਤੀ ਤਰਲੋਚਨ ਧਿੰਜਨ, ਦਵਿੰਦਰ ਪਾਲ ਸਿੰਘ ਹੰਸਪਾਲ ਅਤੇ ਐੱਸ.ਐੱਸ. ਵਾਲੀਆ ਨੇ ਫੜਿਆ ‘ਆਪ’ ਦਾ ਪੱਲਾ
ਕਪੂਰਥਲਾ। ਕਪੂਰਥਲਾ ਦੀ ਸਿਆਸਤ ਵਿੱਚ ਉਸ ਸਮੇਂ ਨਵਾਂ ਮੋੜ ਦੇਖਣ ਨੂੰ ਮਿਲਿਆ, ਜਦੋਂ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਅਨੂਪ ਕੱਲ੍ਹਣ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈਆਂ। ਇਨ੍ਹਾਂ ਸ਼ਖ਼ਸੀਅਤਾਂ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਕਪੂਰਥਲਾ ਵਿੱਚ ਪਾਰਟੀ ਨੂੰ ਸਿਆਸੀ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।


ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਉੱਘੇ ਉਦਯੋਗਪਤੀ ਤਰਲੋਚਨ ਧਿੰਜਨ, ਬੋਟਮੈਨ ਦਵਿੰਦਰ ਪਾਲ ਸਿੰਘ ਹੰਸਪਾਲ ਅਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐੱਸ.ਐੱਸ. ਵਾਲੀਆ ਦੇ ਨਾਮ ਵੀ ਸ਼ਾਮਲ ਹਨ।
ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਇਸ ਮੌਕੇ ਸੀਨੀਅਰ ਐੱਮ.ਸੀ. ਨਰਿੰਦਰ ਸਿੰਘ ਮਨਸੂ ਅਤੇ ਸਾਬਕਾ ਐੱਮ.ਸੀ. ਕਰਨ ਮਹਾਜਨ ਵੀ ਮੌਜੂਦ ਸਨ।

ਕਪੂਰਥਲਾ ਦੀ ਸਿਆਸਤ ਵਿੱਚ ਸਰਗਰਮ ਰਹੀਆਂ ਇਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਪਾਰਟੀ ਲਈ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।

